ਗੁਰਬਾਣੀ ਪੰਜਾਬੀ

ਚਉਪਈ (ਅਕਾਲ ਉਸਤਤ)

ੴ ਸਤਿਗੁਰ ਪ੍ਰਸਾਦਿ ॥

ਅਕਾਲ ਉਸਤਤ ॥

ਸ੍ਰੀ ਭਗਉਤੀ ਜੀ ਸਹਾਇ ॥

ਉਤਾਰ ਖਾਸੇ ਦਸਖਤ ਕਾ ॥ ਪਾਤਿਸਾਹੀ ੧੦ ॥


ਅਕਾਲ ਪੁਰਖ ਕੀ ਰਛਾ ਹਮਨੈ ॥

ਸਰਬ ਲੋਹ ਦੀ ਰਛਿਆ ਹਮਨੈ ॥

ਸਰਬ ਕਾਲ ਜੀ ਦੀ ਰਛਿਆ ਹਮਨੈ ॥

ਸਰਬ ਲੋਹ ਜੀ ਦੀ ਸਦਾ ਰਛਿਆ ਹਮਨੈ ॥


ਆਗੈ ਲਿਖਾਰੀ ਕੇ ਦਸਤਖਤ ॥ ਤ੍ਵ ਪ੍ਰਸਾਦਿ ਚਉਪਈ ॥


ਪ੍ਰਣਵੋ ਆਦਿ ਏਕੰਕਾਰਾ ॥

ਜਲ ਥਲ ਮਹੀਅਲ ਕੀਓ ਪਸਾਰਾ ॥

ਆਦਿ ਪੁਰਖ ਅਬਿਗਤ ਅਬਿਨਾਸੀ ॥

ਲੋਕ ਚੱਤੁ੍ਰ ਦਸ ਜੋਤਿ ਪ੍ਰਕਾਸੀ ॥੧॥


ਹਸਤ ਕੀਟ ਕੇ ਬੀਚ ਸਮਾਨਾ ॥

ਰਾਵ ਰੰਕ ਜਿਹ ਇਕ ਸਰ ਜਾਨਾ ॥

ਅਦ੍ਵੈ ਅਲਖ ਪੁਰਖ ਅਬਿਗਾਮੀ ॥

ਸਭ ਘਟ ਘਟ ਕੇ ਅੰਤਰਜਾਮੀ ॥੨॥


ਅਲਖ ਰੂਪ ਅਛੈ ਅਨਭੇਖਾ ॥

ਰਾਗ ਰੰਗ ਜਿਹ ਰੂਪ ਨ ਰੇਖਾ ॥

ਬਰਨ ਚਿਹਨ ਸਭਹੂੰ ਤੇ ਨਿਆਰਾ ॥

ਆਦ ਪੁਰਖ ਅਦ੍ਵੈ ਅਬਿਕਾਰਾ ॥੩॥


ਬਰਨ ਚਿਹਨ ਜਿਹ ਜਾਤ ਨ ਪਾਤਾ ॥

ਸੱਤ੍ਰ ਮਿੱਤ੍ਰ ਜਿਹ ਤਾਤ ਨ ਮਾਤਾ ॥

ਸਭ ਤੇ ਦੂਰਿ ਸਭਨ ਤੇ ਨੇਰਾ ॥

ਜਲ ਥਲ ਮਹੀਅਲ ਜਾਹਿ ਬਸੇਰਾ ॥੪॥


ਅਨਹਦ ਰੂਪ ਅਨਾਹਦ ਬਾਨੀ ॥

ਚਰਨ ਸਰਨ ਜਿਹ ਬਸਤ ਭਵਾਨੀ ॥

ਬ੍ਰਹਮਾ ਬਿਸਨ ਅੰਤੁ ਨਹੀ ਪਾਇਓ ॥

ਨੇਤ ਨੇਤ ਮੁਖਚਾਰ ਬਤਾਇਓ ॥੫॥


ਕੋਟਿ ਇੰਦ੍ਰ ਉਪਇੰਦ੍ਰ ਬਨਾਏ ॥

ਬ੍ਰਹਮਾ ਰੁਦ੍ਰ ਉਪਾਇ ਖਪਾਏ ॥

ਲੋਕ ਚੱਤ੍ਰ ਦਸ ਖੇਲ ਰਚਾਇਓ ॥

ਬਹੁਰ ਆਪ ਹੀ ਬੀਚ ਮਿਲਾਇਓ ॥੬॥


ਦਾਨਵ ਦੇਵ ਫਨਿੰਦ ਅਪਾਰਾ ॥

ਗੰਧ੍ਰਬ ਜੱਛ ਰਚੈ ਸੁਭ ਚਾਰਾ ॥

ਭੂਤ ਭਵਿੱਖ ਭਵਾਨ ਕਹਾਨੀ ॥

ਘਟ ਘਟ ਕੇ ਪਟ ਪਟ ਕੀ ਜਾਨੀ ॥੭॥


ਤਾਤ ਮਾਤ ਜਿਹ ਜਾਤ ਨ ਪਾਤਾ ॥

ਏਕ ਰੰਗ ਕਾਹੂ ਨਹੀ ਰਾਤਾ ॥

ਸਰਬ ਜੋਤ ਕੇ ਬੀਚ ਸਮਾਨਾ ॥

ਸਭਹੂੰ ਸਰਬ ਠੌਰ ਪਹਿਚਾਨਾ ॥੮॥


ਕਾਲ ਰਹਤ ਅਨ ਕਾਲ ਸਰੂਪਾ ॥

ਅਲਖ ਪੁਰਖ ਅਬਗਤ ਅਵਧੂਤਾ ॥

ਜਾਤ ਪਾਤ ਜਿਹ ਚਿਹਨ ਨ ਬਰਨਾ ॥

ਅਬਗਤ ਦੇਵ ਅਛੈ ਅਨ ਭਰਮਾ ॥੯॥


ਸਭ ਕੋ ਕਾਲ ਸਭਨ ਕੋ ਕਰਤਾ ॥

ਰੋਗ ਸੋਗ ਦੋਖਨ ਕੋ ਹਰਤਾ ॥

ਏਕ ਚਿੱਤ ਜਿਹ ਇਕ ਛਿਨ ਧਿਆਇਓ ॥

ਕਾਲ ਫਾਸ ਕੇ ਬੀਚ ਨ ਆਇਓ ॥੧੦॥

Leave a Reply

Your email address will not be published. Required fields are marked *