ਗੁਰਬਾਣੀ ਪੰਜਾਬੀ

ਤ੍ਵ ਪ੍ਰਸਾਦਿ ਸ੍ਵੱਯੇ (ਦੀਨਨ ਕੀ)

ੴ ਸਤਿਗੁਰ ਪ੍ਰਸਾਦਿ ॥

ਪਾਤਿਸਾਹੀ ੧੦ ॥

ਤ੍ਵ ਪ੍ਰਸਾਦਿ ॥ ਸ੍ਵੱਯੇ ॥


ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰਿ ਗਨੀਮਨ ਗਾਰੈ ॥

ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥

ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥

ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥੨੪੩॥


ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲ ਡਾਰੈ ॥

ਖੰਡ ਅਖੰਡ ਪ੍ਰਚੰਡ ਪਹਾਰਨ ਪੂਰਨ ਪ੍ਰੇਮ ਕੀ ਪ੍ਰੀਤ ਸੰਭਾਰੈ ॥

ਪਾਰ ਨ ਪਾਇ ਸਕੈ ਪਦਮਾ ਪਤਿ ਬੇਦ ਕਤੇਬ ਅਭੇਦ ਉਚਾਰੈ ॥

ਰੋਜੀ ਹੀ ਰਾਜ ਬਿਲੋਕਤ ਰਾਜਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥੨॥੨੪੪॥


ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ ॥

ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਉ ਭਰਮਾਏ ॥

ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥ ਨ ਆਏ ॥

ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਉ ਕਿਨ ਸ੍ਰੀ ਪਦਮਾ ਪਤਿ ਪਾਏ ॥੩॥੨੪੫॥


ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ ॥

ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ ॥

ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥

ਦੀਨ ਦਇਆਲ ਦਇਆ ਕਰ ਸ੍ਰੀ ਪਤਿ ਸੁੰਦਰ ਸ੍ਰੀ ਪਦਮਾ ਪਤਿ ਏਹੈ ॥੪॥੨੪੬॥


ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥

ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥

ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥

ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾ ਪਤਿ ਲੈਹੈ ॥੫॥੨੪੭॥


ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥

ਸੱਤ੍ਰ ਅਨੇਕ ਚਲਾਵਤ ਘਾਵ ਤਊ ਤਨ ਏਕੁ ਨ ਲਾਗਨ ਪਾਵੈ ॥

ਰਾਖਤ ਹੈ ਅਪਨੋ ਕਰੁ ਦੈ ਕਰ ਪਾਪ ਸੰਬੂਹ ਨ ਭੇਟਨ ਪਾਵੈ ॥

ਔਰ ਕੀ ਬਾਤ ਕਹਾ ਕਹ ਤੋ ਸੌਂ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥


ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰਿ ਧਿਆਵੈਂ ॥

ਭੂਮਿ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈਂ ॥

ਪਾਇ ਸਕੈ ਨਹੀ ਪਾਰ ਪ੍ਰਭਾ ਹੂ ਕੋ ਨੇਤ ਹੀ ਨੇਤਹ ਬੇਦ ਬਤਾਵੈਂ ॥

ਖੋਜ ਥਕੇ ਸਭ ਹੀ ਖੁਜੀਆ ਸੁਰ ਹਾਰ ਪਰੇ ਹਰਿ ਹਾਥ ਨ ਆਵੈ ॥੭॥੨੪੯॥


ਨਾਰਦ ਸੇ ਚਤੁਰਾਨਨ ਸੇ ਰੁਮਨਾ ਰਿਖ ਸੇ ਸਭ ਹੂੰ ਮਿਲਿ ਗਾਇਓ ॥

ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥਿ ਨ ਆਇਓ ॥

ਪਾਇ ਸਕੈ ਨਹੀ ਪਾਰ ਉਮਾਪਤਿ ਸਿੱਧ ਸਨਾਥ ਸਨੰਤਨ ਧਿਆਇਓ ॥

ਧਿਆਨ ਧਰੋ ਤਿਹ ਕੋ ਮਨ ਮੈਂ ਜਿਹ ਕੋ ਅਮਿਤੋਜਿ ਸਭੈ ਜਗੁ ਛਾਇਓ ॥੮॥੨੫੦॥


ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚ ਹਾਰੇ ॥

ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ ॥

ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ ॥

ਆਦਿ ਅਨਾਦਿ ਅਗਾਧ ਅਭੇਖ ਅਦ੍ਵੈਖ ਜਪਿਓ ਤਿਨ ਹੀ ਕੁਲ ਤਾਰੇ ॥੯॥੨੫੧॥


ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ ॥

ਦੇਸ ਫਿਰਿਓ ਕਰ ਭੇਸ ਤਪੋਧਨ ਕੇਸ ਧਰੇ ਨ ਮਿਲੇ ਹਰਿ ਪਿਆਰੇ ॥

ਆਸਨ ਕੋਟ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ ॥

ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੧੦॥੨੫੨॥

Leave a Reply

Your email address will not be published. Required fields are marked *